ਅਕਾਲੀ ਦਲ ਸਭ ਤੋਂ ਮਜ਼ਬੂਤ ਪਾਰਟੀ ਵਜੋਂ ਲੋਕਾਂ ਦੇ ਸਪੋਰਟ ਦੀ ਮੀਲ ਰਹੀ ਹੈ: ਸਰਦਾਰ ਬਾਦਲ

ਸਰਦਾਰ ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ ਸਭ ਤੋਂ ਮਜ਼ਬੂਤ ਪਾਰਟੀ ਵਜੋਂ ਉਭਰੀ ਹੈ। ਉਹਨਾਂ ਕਿਹਾ ਕਿ ਲੋਕ ਮਹਿਸੂਸ ਕਰ ਰਹੇਹਨ ਕਿ ਸਿਰਫ ਅਕਾਲੀ ਦਲ ਹੀ ਸਾਰੇ ਭਾਈਚਾਰਿਆਂ ਨੂੰ ਨਾਲ ਲੈ ਕੇ ਚਲ ਸਕਦਾ ਹੈ ਤੇ ਸਰਵ ਪੱਖੀ ਵਿਕਾਸ ਕਰ ਸਕਦਾ ਹੈ ਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖ ਸਕਦਾ ਹੈ।
ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਪਾਰਟੀ ਦੀ ਪੰਜਾਬ ਬਚਾਓ ਯਾਂਤਰਾ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਤੇ ਹਰ ਹਲਕੇ ਵਿਚ ਹਜ਼ਾਰਾਂ ਲੋਕ ਸੜਕਾਂ ’ਤੇ ਆ ਕੇ ਯਾਤਰਾ ਦਾ ਸਵਾਗਤ ਕਰ ਰਹੇ ਹਨ। ਲੋਕ ਅਕਾਲੀ ਦਲ ਨਾਲ ਭਾਵੁਕ ਰਿਸ਼ਤਾ ਵਿਖਾ ਰਹੇ ਹਨ ਤੇ ਚੋਣਾਂ ਵਿਚ ਵੀ ਇਹ ਨਜ਼ਰ ਆਵੇਗਾ। ਉਹਨਾਂ ਕਿਹਾ ਕਿ ਪੰਜਾਬ ਇਤਿਹਾਸਕ ਨਤੀਜੇ ਵਾਸਤੇ ਤਿਆਰ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਠਿੰਡਾ ਦੇ ਲੋਕ ਵੀ ਵਿਕਾਸ ਵੱਲ ਵੇਖ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਵਿਚ ਵਿਕਾਸ ਵੱਡਾ ਮੁੱਦਾ ਬਣ ਗਿਆ ਹੈ ਕਿਉਂਕਿ ਕਾਂਗਰਸ ਤੇ ਆਪ ਦੋਵਾਂ ਸਰਕਾਰਾਂ ਨੇ ਇਸ ਹਲਕੇ ਖਿਲਾਫ ਵਿਤਕਰਾ ਕੀਤਾ ਹੈ। ਲੋਕਾਂ ਨੇ ਵੇਖਿਆ ਹੈ ਕਿ ਕਿਵੇਂ ਏਮਜ਼, ਕੇਂਦਰੀ ਯੂਨੀਵਰਸਿਟੀ, ਰਿਫਾਇਨਰੀ, ਕੈਂਸਰ ਹਸਪਤਾਲ ਤੇ ਹਵਾਈ ਅੱਡੇ ਨਾਲ ਹਲਕੇ ਦਾ ਮੂੰਹ ਮੁਹਾਂਦਰਾ ਅਕਾਲੀ ਦਲ ਦੀ ਸਰਕਾਰ ਵੇਲੇ ਬਦਲਿਆ।ਲੋਕ ਚਾਹੁੰਦੇ ਹਨ ਕਿ ਵਿਕਾਸ ਦੇ ਦਿਨ ਵਾਪਸ ਪਰਤਣ ਤੇ ਇਸ ਵਾਸਤੇ ਜ਼ਰੂਰੀ ਹੈ ਕਿ ਸਰਦਾਰਨੀ ਹਰਸਿਮਰਤ ਬਾਦਲ ਨੂੰ ਘੱਟ ਤੋਂ ਘੱਟ 1.50 ਤੋਂ 2 ਲੱਖ ਵੋਟਾਂ ਨਾਲ ਜਿਤਾਇਆ ਜਾਵੇ।
ਇਸ ਮੌਕੇ ਸਰਦਾਰਨੀ ਬਾਦਲ ਨੇ ਅਕਾਲ ਪੁਰਖ਼ ਦਾ ਸ਼ੁਕਰਾਨਾ ਕੀਤਾ ਤੇ ਪਾਰਟੀ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ਦੀ ਸੇਵਾ ਦਾ ਮੌਕਾ ਦਿੱਤਾ। ਉਹਨਾਂ ਕਿਹਾ ਕਿ ਮੈਂ ਇਸ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜੀਹ ਦੇ ਕੇ ਕੰਮ ਕੀਤਾ। ਮੈਨੂੰ ਮਾਣ ਹੈ ਕਿ ਮੈਂ ਤਾਨਾਸ਼ਾਹੀ ਰਵੱਈਏ ਦੇ ਬਾਵਜੂਦ ਸੰਸਦ ਵਿਚ ਪੰਜਾਬ ਦੀ ਆਵਾਜ਼ ਬੁਲੰਦ ਕੀਤੀ ਤੇ ਮੈਂ ਆਪਣੀ ਯੋਗਤਾ ਅਨੁਸਾਰ ਇਸ ਹਲਕੇ ਦੇ ਲੋਕਾਂ ਦੀ ਸੇਵਾ ਕਰਦੀ ਰਹਾਂਗੀ।
Follow RNI News Channel on WhatsApp: https://whatsapp.com/channel/0029VaBPp7rK5cD6XB2
What's Your Reaction?






